ਗੁਰੂ ਗ੍ਰੰਥ ਸਾਹਿਬ 1291 · Raag Malaar
1ਸਲੋਕ ਮਃ ੧ ॥
2ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥
3ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥
4ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥
5ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥
6ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥
7ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥
8ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥
9ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥
10ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥
11ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥
12ਮਃ ੧ ॥
13ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥
14ਕਾਲੂਬਿ ਅਕਲ ਮਨ ਗੋਰ ਨ ਮਾਨੀ ॥
15ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥
16ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥
17ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥
18ਮਨ ਤੁਆਨਾ ਤੂ ਕੁਦਰਤੀ ਆਇਆ ॥
19ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥
20ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥
21ਪਉੜੀ ਨਵੀ ਮਃ ੫ ॥
22ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥
23ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥
24ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥
25ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥
26ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥
27ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥
28ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥
29ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥
30ਸਲੋਕ ਮਃ ੧ ॥
31ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥
32ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥
33ਮਃ ੧ ॥
34ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥
35ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥
36ਪਉੜੀ ॥
37ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥
38ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥
39ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥
40ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥
41ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥
42ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥
43ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥
44ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath