ਗੁਰੂ ਗ੍ਰੰਥ ਸਾਹਿਬ 1292 · Raag Malaar
1ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ॥
2ੴ ਸਤਿਗੁਰ ਪ੍ਰਸਾਦਿ ॥
3ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥
4ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥੧॥ ਰਹਾਉ ॥
5ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥
6ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥
7ਸੁ ਐਸਾ ਰਾਜਾ ਸ੍ਰੀ ਨਰਹਰੀ ॥੧॥
8ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥
9ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥
10ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥
11ਧਰਮ ਰਾਇ ਪਰੁਲੀ ਪ੍ਰਤਿਹਾਰੁ ॥
12ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥੨॥
13ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥
14ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥
15ਚਉਰ ਢੂਲ ਜਾਂ ਚੈ ਹੈ ਪਵਣੁ ॥
16ਚੇਰੀ ਸਕਤਿ ਜੀਤਿ ਲੇ ਭਵਣੁ ॥
17ਅੰਡ ਟੂਕ ਜਾ ਚੈ ਭਸਮਤੀ ॥
18ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥੩॥
19ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥
20ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥
21ਨਖ ਪ੍ਰਸੇਵ ਜਾ ਚੈ ਸੁਰਸਰੀ ॥
22ਸਪਤ ਸਮੁੰਦ ਜਾਂ ਚੈ ਘੜਥਲੀ ॥
23ਏਤੇ ਜੀਅ ਜਾਂ ਚੈ ਵਰਤਣੀ ॥
24ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥੪॥
25ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥
26ਏਤੇ ਜੀਅ ਜਾਂ ਚੈ ਹਹਿ ਘਰੀ ॥
27ਸਰਬ ਬਿਆਪਿਕ ਅੰਤਰ ਹਰੀ ॥
28ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥
29ਸਗਲ ਭਗਤ ਜਾ ਚੈ ਨੀਸਾਣਿ ॥੫॥੧॥
30ਮਲਾਰ ॥
31ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥
32ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥
33ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥
34ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥
35ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥
36ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥
37ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥
38ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath