ਗੁਰੂ ਗ੍ਰੰਥ ਸਾਹਿਬ 1293 · Raag Malaar
1ਮਲਾਰ ਬਾਣੀ ਭਗਤ ਰਵਿਦਾਸ ਜੀ ਕੀ
2ੴ ਸਤਿਗੁਰ ਪ੍ਰਸਾਦਿ ॥
3ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥
4ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥
5ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥
6ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥
7ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥
8ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥
9ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥
10ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥
11ਮਲਾਰ ॥
12ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥
13ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥
14ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥
15ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥
16ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥
17ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥
18ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥
19ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥
20ਮਲਾਰ
21ੴ ਸਤਿਗੁਰ ਪ੍ਰਸਾਦਿ ॥
22ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥
23ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥
24ਮੈਲੇ ਕਪਰੇ ਕਹਾ ਲਉ ਧੋਵਉ ॥
25ਆਵੈਗੀ ਨੀਦ ਕਹਾ ਲਗੁ ਸੋਵਉ ॥੧॥
26ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥
27ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥
28ਕਹੁ ਰਵਿਦਾਸ ਭਇਓ ਜਬ ਲੇਖੋ ॥
29ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath