ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1294 · Raag Kaanraa

1ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧

2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥

4ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥

5ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥

6ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥

7ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥

8ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥

9ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥

10ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥

11ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥

12ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥

13ਕਾਨੜਾ ਮਹਲਾ ੪ ॥

14ਮੇਰਾ ਮਨੁ ਸੰਤ ਜਨਾ ਪਗ ਰੇਨ ॥

15ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥

16ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥

17ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥

18ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥

19ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥

20ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath