ਗੁਰੂ ਗ੍ਰੰਥ ਸਾਹਿਬ 1295 · Raag Kaanraa · Guru Raam Daas Ji
1ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥
2ਤੁਮੑ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥
3ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥
4ਕਾਨੜਾ ਮਹਲਾ ੪ ॥
5ਜਪਿ ਮਨ ਰਾਮ ਨਾਮ ਪਰਗਾਸ ॥
6ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥੧॥ ਰਹਾਉ ॥
7ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥
8ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥
9ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥
10ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥੨॥
11ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥
12ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥੩॥
13ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥
14ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥
15ਕਾਨੜਾ ਮਹਲਾ ੪ ॥
16ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥
17ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥
18ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥
19ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥
20ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥
21ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥
22ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥
23ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥੩॥
24ਤੁਮਰੇ ਜਨ ਤੁਮੑ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥
25ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥
26ਕਾਨੜਾ ਮਹਲਾ ੪ ॥
27ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥
28ਹਰਿ ਹਰਿ ਵਸਤੁ ਮਾਇਆ ਗੜਿੑ ਵੇੜੑੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥
29ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥
30ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥
31ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥
32ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath