ਗੁਰੂ ਗ੍ਰੰਥ ਸਾਹਿਬ 1296 · Raag Kaanraa · Guru Raam Daas Ji
1ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥
2ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥
3ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥
4ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥
5ਕਾਨੜਾ ਮਹਲਾ ੪ ॥
6ਜਪਿ ਮਨ ਰਾਮ ਨਾਮ ਜਗੰਨਾਥ ॥
7ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥੧॥ ਰਹਾਉ ॥
8ਸੁਆਮੀ ਅਭੈ ਨਿਰੰਜਨ ਨਰਹਰਿ ਤੁਮੑ ਰਾਖਿ ਲੇਹੁ ਹਮ ਪਾਪੀ ਪਾਥ ॥
9ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥੧॥
10ਤੁਮੑ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ ॥
11ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥੨॥
12ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥
13ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥੩॥
14ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥
15ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥੪॥੬॥
16ਕਾਨੜਾ ਮਹਲਾ ੪ ਪੜਤਾਲ ਘਰੁ ੫ ॥
17ੴ ਸਤਿਗੁਰ ਪ੍ਰਸਾਦਿ ॥
18ਮਨ ਜਾਪਹੁ ਰਾਮ ਗੁਪਾਲ ॥
19ਹਰਿ ਰਤਨ ਜਵੇਹਰ ਲਾਲ ॥
20ਹਰਿ ਗੁਰਮੁਖਿ ਘੜਿ ਟਕਸਾਲ ॥
21ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥
22ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥
23ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥
24ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥
25ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥
26ਕਾਨੜਾ ਮਹਲਾ ੪ ॥
27ਹਰਿ ਗੁਨ ਗਾਵਹੁ ਜਗਦੀਸ ॥
28ਏਕਾ ਜੀਹ ਕੀਚੈ ਲਖ ਬੀਸ ॥
29ਜਪਿ ਹਰਿ ਹਰਿ ਸਬਦਿ ਜਪੀਸ ॥
30ਹਰਿ ਹੋ ਹੋ ਕਿਰਪੀਸ ॥੧॥ ਰਹਾਉ ॥
31ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥
32ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath