ਗੁਰੂ ਗ੍ਰੰਥ ਸਾਹਿਬ 1297 · Raag Kaanraa · Guru Raam Daas Ji
1ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥
2ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ ॥੨॥੨॥੮॥
3ਕਾਨੜਾ ਮਹਲਾ ੪ ॥
4ਭਜੁ ਰਾਮੋ ਮਨਿ ਰਾਮ ॥
5ਜਿਸੁ ਰੂਪ ਨ ਰੇਖ ਵਡਾਮ ॥
6ਸਤਸੰਗਤਿ ਮਿਲੁ ਭਜੁ ਰਾਮ ॥
7ਬਡ ਹੋ ਹੋ ਭਾਗ ਮਥਾਮ ॥੧॥ ਰਹਾਉ ॥
8ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ ॥
9ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥
10ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ ॥
11ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥੨॥੩॥੯॥
12ਕਾਨੜਾ ਮਹਲਾ ੪ ॥
13ਸਤਿਗੁਰ ਚਾਟਉ ਪਗ ਚਾਟ ॥
14ਜਿਤੁ ਮਿਲਿ ਹਰਿ ਪਾਧਰ ਬਾਟ ॥
15ਭਜੁ ਹਰਿ ਰਸੁ ਰਸ ਹਰਿ ਗਾਟ ॥
16ਹਰਿ ਹੋ ਹੋ ਲਿਖੇ ਲਿਲਾਟ ॥੧॥ ਰਹਾਉ ॥
17ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥
18ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥
19ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ ॥
20ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥੨॥੪॥੧੦॥
21ਕਾਨੜਾ ਮਹਲਾ ੪ ॥
22ਜਪਿ ਮਨ ਗੋਬਿਦ ਮਾਧੋ ॥
23ਹਰਿ ਹਰਿ ਅਗਮ ਅਗਾਧੋ ॥
24ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥
25ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ ॥
26ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥
27ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥
28ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥
29ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥
30ਕਾਨੜਾ ਮਹਲਾ ੪ ॥
31ਹਰਿ ਜਸੁ ਗਾਵਹੁ ਭਗਵਾਨ ॥
32ਜਸੁ ਗਾਵਤ ਪਾਪ ਲਹਾਨ ॥
33ਮਤਿ ਗੁਰਮਤਿ ਸੁਨਿ ਜਸੁ ਕਾਨ ॥
34ਹਰਿ ਹੋ ਹੋ ਕਿਰਪਾਨ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath