ਗੁਰੂ ਗ੍ਰੰਥ ਸਾਹਿਬ 1298 · Raag Kaanraa · Guru Raam Daas Ji
1ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥
2ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥
3ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥
4ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥
5ਕਾਨੜਾ ਮਹਲਾ ੫ ਘਰੁ ੨
6ੴ ਸਤਿਗੁਰ ਪ੍ਰਸਾਦਿ ॥
7ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ ॥
8ਦੁਖ ਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਸਗਲ ਸਿਧਿ ॥੧॥ ਰਹਾਉ ॥
9ਸਿਮਰਤ ਨਾਮੁ ਮਨਹਿ ਸਾਧਾਰੈ ॥
10ਕੋਟਿ ਪਰਾਧੀ ਖਿਨ ਮਹਿ ਤਾਰੈ ॥੧॥
11ਜਾ ਕਉ ਚੀਤਿ ਆਵੈ ਗੁਰੁ ਅਪਨਾ ॥
12ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥੨॥
13ਜਾ ਕਉ ਸਤਿਗੁਰੁ ਅਪਨਾ ਰਾਖੈ ॥
14ਸੋ ਜਨੁ ਹਰਿ ਰਸੁ ਰਸਨਾ ਚਾਖੈ ॥੩॥
15ਕਹੁ ਨਾਨਕ ਗੁਰਿ ਕੀਨੀ ਮਇਆ ॥
16ਹਲਤਿ ਪਲਤਿ ਮੁਖ ਊਜਲ ਭਇਆ ॥੪॥੧॥
17ਕਾਨੜਾ ਮਹਲਾ ੫ ॥
18ਆਰਾਧਉ ਤੁਝਹਿ ਸੁਆਮੀ ਅਪਨੇ ॥
19ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥
20ਤਾ ਕੈ ਹਿਰਦੈ ਬਸਿਓ ਨਾਮੁ ॥
21ਜਾ ਕਉ ਸੁਆਮੀ ਕੀਨੋ ਦਾਨੁ ॥੧॥
22ਤਾ ਕੈ ਹਿਰਦੈ ਆਈ ਸਾਂਤਿ ॥
23ਠਾਕੁਰ ਭੇਟੇ ਗੁਰ ਬਚਨਾਂਤਿ ॥੨॥
24ਸਰਬ ਕਲਾ ਸੋਈ ਪਰਬੀਨ ॥ ਨਾਮ ਮੰਤ੍ਰੁ ਜਾ ਕਉ ਗੁਰਿ ਦੀਨ ॥੩॥
25ਕਹੁ ਨਾਨਕ ਤਾ ਕੈ ਬਲਿ ਜਾਉ ॥
26ਕਲਿਜੁਗ ਮਹਿ ਪਾਇਆ ਜਿਨਿ ਨਾਉ ॥੪॥੨॥
27ਕਾਨੜਾ ਮਹਲਾ ੫ ॥
28ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥
29ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥੧॥ ਰਹਾਉ ॥
30ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥
31ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥
32ਕੋਟਿ ਕਰਮ ਕਰਿ ਦੇਹ ਨ ਸੋਧਾ ॥
33ਸਾਧਸੰਗਤਿ ਮਹਿ ਮਨੁ ਪਰਬੋਧਾ ॥੨॥
34ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥
35ਨਾਮੁ ਲੈਤ ਸਰਬ ਸੁਖ ਪਾਇਆ ॥੩॥
36ਪਾਰਬ੍ਰਹਮ ਜਬ ਭਏ ਦਇਆਲ ॥
37ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥
38ਕਾਨੜਾ ਮਹਲਾ ੫ ॥
39ਐਸੀ ਮਾਂਗੁ ਗੋਬਿਦ ਤੇ ॥
40ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ ॥੧॥ ਰਹਾਉ ॥
41ਪੂਜਾ ਚਰਨਾ ਠਾਕੁਰ ਸਰਨਾ ॥
42ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ ॥੧॥
43ਸਫਲ ਹੋਤ ਇਹ ਦੁਰਲਭ ਦੇਹੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath