ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1299 · Raag Kaanraa · Guru Arjan Dev Ji

1ਜਾ ਕਉ ਸਤਿਗੁਰੁ ਮਇਆ ਕਰੇਹੀ ॥੨॥

2ਅਗਿਆਨ ਭਰਮੁ ਬਿਨਸੈ ਦੁਖ ਡੇਰਾ ॥

3ਜਾ ਕੈ ਹ੍ਰਿਦੈ ਬਸਹਿ ਗੁਰ ਪੈਰਾ ॥੩॥

4ਸਾਧਸੰਗਿ ਰੰਗਿ ਪ੍ਰਭੁ ਧਿਆਇਆ ॥

5ਕਹੁ ਨਾਨਕ ਤਿਨਿ ਪੂਰਾ ਪਾਇਆ ॥੪॥੪॥

6ਕਾਨੜਾ ਮਹਲਾ ੫ ॥

7ਭਗਤਿ ਭਗਤਨ ਹੂੰ ਬਨਿ ਆਈ ॥

8ਤਨ ਮਨ ਗਲਤ ਭਏ ਠਾਕੁਰ ਸਿਉ ਆਪਨ ਲੀਏ ਮਿਲਾਈ ॥੧॥ ਰਹਾਉ ॥

9ਗਾਵਨਹਾਰੀ ਗਾਵੈ ਗੀਤ ॥

10ਤੇ ਉਧਰੇ ਬਸੇ ਜਿਹ ਚੀਤ ॥੧॥

11ਪੇਖੇ ਬਿੰਜਨ ਪਰੋਸਨਹਾਰੈ ॥

12ਜਿਹ ਭੋਜਨੁ ਕੀਨੋ ਤੇ ਤ੍ਰਿਪਤਾਰੈ ॥੨॥

13ਅਨਿਕ ਸ੍ਵਾਂਗ ਕਾਛੇ ਭੇਖਧਾਰੀ ॥

14ਜੈਸੋ ਸਾ ਤੈਸੋ ਦ੍ਰਿਸਟਾਰੀ ॥੩॥

15ਕਹਨ ਕਹਾਵਨ ਸਗਲ ਜੰਜਾਰ ॥

16ਨਾਨਕ ਦਾਸ ਸਚੁ ਕਰਣੀ ਸਾਰ ॥੪॥੫॥

17ਕਾਨੜਾ ਮਹਲਾ ੫ ॥

18ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥੧॥ ਰਹਾਉ ॥

19ਮਨਹਿ ਪ੍ਰਗਾਸੁ ਪੇਖਿ ਪ੍ਰਭ ਕੀ ਸੋਭਾ ਜਤ ਕਤ ਪੇਖਉ ਆਹਿਓ ॥੧॥

20ਸਭ ਤੇ ਪਰੈ ਪਰੈ ਤੇ ਊਚਾ ਗਹਿਰ ਗੰਭੀਰ ਅਥਾਹਿਓ ॥੨॥

21ਓਤਿ ਪੋਤਿ ਮਿਲਿਓ ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥੩॥

22ਗੁਰ ਪ੍ਰਸਾਦਿ ਗਾਵੈ ਗੁਣ ਨਾਨਕ ਸਹਜ ਸਮਾਧਿ ਸਮਾਹਿਓ ॥੪॥੬॥

23ਕਾਨੜਾ ਮਹਲਾ ੫ ॥

24ਸੰਤਨ ਪਹਿ ਆਪਿ ਉਧਾਰਨ ਆਇਓ ॥੧॥ ਰਹਾਉ ॥

25ਦਰਸਨ ਭੇਟਤ ਹੋਤ ਪੁਨੀਤਾ ਹਰਿ ਹਰਿ ਮੰਤ੍ਰੁ ਦ੍ਰਿੜਾਇਓ ॥੧॥

26ਕਾਟੇ ਰੋਗ ਭਏ ਮਨ ਨਿਰਮਲ ਹਰਿ ਹਰਿ ਅਉਖਧੁ ਖਾਇਓ ॥੨॥

27ਅਸਥਿਤ ਭਏ ਬਸੇ ਸੁਖ ਥਾਨਾ ਬਹੁਰਿ ਨ ਕਤਹੂ ਧਾਇਓ ॥੩॥

28ਸੰਤ ਪ੍ਰਸਾਦਿ ਤਰੇ ਕੁਲ ਲੋਗਾ ਨਾਨਕ ਲਿਪਤ ਨ ਮਾਇਓ ॥੪॥੭॥

29ਕਾਨੜਾ ਮਹਲਾ ੫ ॥

30ਬਿਸਰਿ ਗਈ ਸਭ ਤਾਤਿ ਪਰਾਈ ॥

31ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥

32ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥

33ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥

34ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥

35ਕਾਨੜਾ ਮਹਲਾ ੫ ॥

36ਠਾਕੁਰ ਜੀਉ ਤੁਹਾਰੋ ਪਰਨਾ ॥

37ਮਾਨੁ ਮਹਤੁ ਤੁਮੑਾਰੈ ਊਪਰਿ ਤੁਮੑਰੀ ਓਟ ਤੁਮੑਾਰੀ ਸਰਨਾ ॥੧॥ ਰਹਾਉ ॥

38ਤੁਮੑਰੀ ਆਸ ਭਰੋਸਾ ਤੁਮੑਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥

39ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥੧॥

40ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ ਤ ਭਉਜਲੁ ਤਰਨਾ ॥

41ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥੨॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath