ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 129 · Raag Maajh · Guru Amar Daas Ji

1ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥

2ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥

3ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥

4ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥

5ਰਤਨੁ ਪਦਾਰਥੁ ਘਰ ਤੇ ਪਾਇਆ ॥

6ਪੂਰੈ ਸਤਿਗੁਰਿ ਸਬਦੁ ਸੁਣਾਇਆ ॥

7ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥

8ਆਪਿ ਉਪਾਏ ਤੈ ਆਪੇ ਵੇਖੈ ॥

9ਸਤਿਗੁਰੁ ਸੇਵੈ ਸੋ ਜਨੁ ਲੇਖੈ ॥

10ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥

11ਮਾਝ ਮਹਲਾ ੩ ॥

12ਮਾਇਆ ਮੋਹੁ ਜਗਤੁ ਸਬਾਇਆ ॥

13ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥

14ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥੧॥

15ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥

16ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥੧॥ ਰਹਾਉ ॥

17ਦੇਵੀ ਦੇਵਾ ਮੂਲੁ ਹੈ ਮਾਇਆ ॥

18ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥

19ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥੨॥

20ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ ॥

21ਗੁਰ ਪਰਸਾਦੀ ਮੰਨਿ ਵਸਾਇਆ ॥

22ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥੩॥

23ਪੇਈਅੜੈ ਧਨ ਭਰਮਿ ਭੁਲਾਣੀ ॥

24ਦੂਜੈ ਲਾਗੀ ਫਿਰਿ ਪਛੋਤਾਣੀ ॥

25ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥੪॥

26ਪੇਈਅੜੈ ਧਨ ਕੰਤੁ ਸਮਾਲੇ ॥

27ਗੁਰ ਪਰਸਾਦੀ ਵੇਖੈ ਨਾਲੇ ॥

28ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥੫॥

29ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥

30ਦੂਜਾ ਭਾਉ ਗੁਰ ਸਬਦਿ ਜਲਾਇਆ ॥

31ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥੬॥

32ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥

33ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥

34ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥੭॥

35ਜਿਨਿ ਸਿਸਟਿ ਸਾਜੀ ਸੋਈ ਜਾਣੈ ॥

36ਆਪੇ ਮੇਲੈ ਸਬਦਿ ਪਛਾਣੈ ॥

37ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥੮॥੧॥੩੨॥੩੩॥

38ਮਾਝ ਮਹਲਾ ੪ ॥

39ਆਦਿ ਪੁਰਖੁ ਅਪਰੰਪਰੁ ਆਪੇ ॥

40ਆਪੇ ਥਾਪੇ ਥਾਪਿ ਉਥਾਪੇ ॥

41ਸਭ ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥੧॥

42ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath