ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 12 · So Purakh · Guru Raam Daas Ji

1ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥

2ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥

3ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥

4ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

5ਆਸਾ ਮਹਲਾ ੧ ॥

6ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥

7ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥

8ਮਨ ਏਕੁ ਨ ਚੇਤਸਿ ਮੂੜ ਮਨਾ ॥

9ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

10ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥

11ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

12ਆਸਾ ਮਹਲਾ ੫ ॥

13ਭਈ ਪਰਾਪਤਿ ਮਾਨੁਖ ਦੇਹੁਰੀਆ ॥

14ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥

15ਅਵਰਿ ਕਾਜ ਤੇਰੈ ਕਿਤੈ ਨ ਕਾਮ ॥

16ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥

17ਸਰੰਜਾਮਿ ਲਾਗੁ ਭਵਜਲ ਤਰਨ ਕੈ ॥

18ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥

19ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥

20ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥

21ਕਹੁ ਨਾਨਕ ਹਮ ਨੀਚ ਕਰੰਮਾ ॥

22ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

23ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧

24ੴ ਸਤਿਗੁਰ ਪ੍ਰਸਾਦਿ ॥

25ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥

26ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥

27ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥

28ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥

29ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥

30ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥

31ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥

32ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥

33ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥

34ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥

35ਰਾਗੁ ਆਸਾ ਮਹਲਾ ੧ ॥

36ਛਿਅ ਘਰ ਛਿਅ ਗੁਰ ਛਿਅ ਉਪਦੇਸ ॥

37ਗੁਰੁ ਗੁਰੁ ਏਕੋ ਵੇਸ ਅਨੇਕ ॥੧॥

38ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥

39ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥

40ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥

41ਸੂਰਜੁ ਏਕੋ ਰੁਤਿ ਅਨੇਕ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath