ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1300 · Raag Kaanraa

1ਕਾਨੜਾ ਮਹਲਾ ੫ ॥

2ਸਾਧ ਸਰਨਿ ਚਰਨ ਚਿਤੁ ਲਾਇਆ ॥

3ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥੧॥ ਰਹਾਉ ॥

4ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥

5ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥੧॥

6ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ ॥

7ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ ॥੨॥੧੦॥

8ਕਾਨੜਾ ਮਹਲਾ ੫ ॥

9ਹਰਿ ਕੇ ਚਰਨ ਹਿਰਦੈ ਗਾਇ ॥

10ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥੧॥ ਰਹਾਉ ॥

11ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥੧॥

12ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥

13ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥੨॥੧੧॥

14ਕਾਨੜਾ ਮਹਲਾ ੫ ਘਰੁ ੩

15ੴ ਸਤਿਗੁਰ ਪ੍ਰਸਾਦਿ ॥

16ਕਥੀਐ ਸੰਤਸੰਗਿ ਪ੍ਰਭ ਗਿਆਨੁ ॥

17ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥੧॥ ਰਹਾਉ ॥

18ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥

19ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥੧॥

20ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥

21ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥੨॥੧॥੧੨॥

22ਕਾਨੜਾ ਮਹਲਾ ੫ ॥

23ਸਾਧਸੰਗਤਿ ਨਿਧਿ ਹਰਿ ਕੋ ਨਾਮ ॥

24ਸੰਗਿ ਸਹਾਈ ਜੀਅ ਕੈ ਕਾਮ ॥੧॥ ਰਹਾਉ ॥

25ਸੰਤ ਰੇਨੁ ਨਿਤਿ ਮਜਨੁ ਕਰੈ ॥

26ਜਨਮ ਜਨਮ ਕੇ ਕਿਲਬਿਖ ਹਰੈ ॥੧॥

27ਸੰਤ ਜਨਾ ਕੀ ਊਚੀ ਬਾਨੀ ॥

28ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ ॥੨॥੨॥੧੩॥

29ਕਾਨੜਾ ਮਹਲਾ ੫ ॥

30ਸਾਧੂ ਹਰਿ ਹਰੇ ਗੁਨ ਗਾਇ ॥

31ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥

32ਈਤ ਊਤ ਕਹਾ ਲੋੁਭਾਵਹਿ ਏਕ ਸਿਉ ਮਨੁ ਲਾਇ ॥੧॥

33ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥

34ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥੩॥੩॥੧੪॥

35ਕਾਨੜਾ ਮਹਲਾ ੫ ॥

36ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥੧॥ ਰਹਾਉ ॥

37ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥੧॥

38ਸਿਮਰਤ ਇਕ ਬਾਰ ਹਰਿ ਹਰਿ ਮਿਟਿ ਕੋਟਿ ਕਸਮਲ ਜਾਂਤਿ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath