ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1301 · Raag Kaanraa · Guru Arjan Dev Ji

1ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥੩॥

2ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥੪॥੪॥੧੫॥

3ਕਾਨੜਾ ਮਹਲਾ ੫ ॥

4ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥

5ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥

6ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥

7ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥

8ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥

9ਕਾਨੜਾ ਮਹਲਾ ੫ ॥

10ਚਰਨ ਸਰਨ ਗੋਪਾਲ ਤੇਰੀ ॥

11ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥੧॥ ਰਹਾਉ ॥

12ਬੂਡਤ ਸੰਸਾਰ ਸਾਗਰ ॥

13ਉਧਰੇ ਹਰਿ ਸਿਮਰਿ ਰਤਨਾਗਰ ॥੧॥

14ਸੀਤਲਾ ਹਰਿ ਨਾਮੁ ਤੇਰਾ ॥

15ਪੂਰਨੋ ਠਾਕੁਰ ਪ੍ਰਭੁ ਮੇਰਾ ॥੨॥

16ਦੀਨ ਦਰਦ ਨਿਵਾਰਿ ਤਾਰਨ ॥

17ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ ॥੩॥

18ਕੋਟਿ ਜਨਮ ਦੂਖ ਕਰਿ ਪਾਇਓ ॥

19ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥੪॥੬॥੧੭॥

20ਕਾਨੜਾ ਮਹਲਾ ੫ ॥

21ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥

22ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥੧॥ ਰਹਾਉ ॥

23ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥

24ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥੧॥

25ਤੂ ਅਥਾਹੁ ਅਤਿ ਬਡੋ ਸੁਆਮੀ ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥

26ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ ॥੨॥੭॥੧੮॥

27ਕਾਨੜਾ ਮਹਲਾ ੫ ॥

28ਕੁਚਿਲ ਕਠੋਰ ਕਪਟ ਕਾਮੀ ॥

29ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥

30ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥

31ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥

32ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥

33ਕਾਨੜਾ ਮਹਲਾ ੫ ਘਰੁ ੪

34ੴ ਸਤਿਗੁਰ ਪ੍ਰਸਾਦਿ ॥

35ਨਾਰਾਇਨ ਨਰਪਤਿ ਨਮਸਕਾਰੈ ॥

36ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥ ਰਹਾਉ ॥

37ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥

38ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath