ਗੁਰੂ ਗ੍ਰੰਥ ਸਾਹਿਬ 1302 · Raag Kaanraa · Guru Arjan Dev Ji
1ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
2ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥੧॥੨੦॥
3ਕਾਨੜਾ ਮਹਲਾ ੫ ॥
4ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥
5ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ ॥
6ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ ॥
7ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥੧॥
8ਕਰਤ ਰਹੇ ਕ੍ਰਤਗੵ ਕਰੁਣਾ ਮੈ ਅੰਤਰਜਾਮੀ ਗੵਿਾਨ ॥
9ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥੨॥੨॥੨੧॥
10ਕਾਨੜਾ ਮਹਲਾ ੫ ॥
11ਕਹਨ ਕਹਾਵਨ ਕਉ ਕਈ ਕੇਤੈ ॥
12ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥੧॥ ਰਹਾਉ ॥
13ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥
14ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥੧॥
15ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥
16ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥੨॥੩॥੨੨॥
17ਕਾਨੜਾ ਮਹਲਾ ੫ ॥
18ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥
19ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥੧॥ ਰਹਾਉ ॥
20ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ ਤੇਊ ਗਹੇ ਰਹੇ ਅਟਕਾਇ ॥
21ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥
22ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ ॥
23ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥
24ਕਾਨੜਾ ਮਹਲਾ ੫ ॥
25ਆਨਦ ਰੰਗ ਬਿਨੋਦ ਹਮਾਰੈ ॥
26ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥੧॥ ਰਹਾਉ ॥
27ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥
28ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥
29ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ ॥
30ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥
31ਕਾਨੜਾ ਮਹਲਾ ੫ ॥
32ਸਾਜਨ ਮੀਤ ਸੁਆਮੀ ਨੇਰੋ ॥
33ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੋ ਕਹ ਫੇਰੋ ॥੧॥ ਰਹਾਉ ॥
34ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੁ ਤੇਰੋ ॥
35ਆਗੈ ਦ੍ਰਿਸਟਿ ਆਵਤ ਸਭ ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥੧॥
36ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ ਬਿਸੇਰੋ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath