ਗੁਰੂ ਗ੍ਰੰਥ ਸਾਹਿਬ 1303 · Raag Kaanraa · Guru Arjan Dev Ji
1ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥੨॥੬॥੨੫॥
2ਕਾਨੜਾ ਮਹਲਾ ੫ ॥
3ਬਿਖੈ ਦਲੁ ਸੰਤਨਿ ਤੁਮੑਰੈ ਗਾਹਿਓ ॥
4ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮੑਾਰੀ ਆਹਿਓ ॥੧॥ ਰਹਾਉ ॥
5ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥
6ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥
7ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥
8ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥
9ਕਾਨੜਾ ਮਹਲਾ ੫ ॥
10ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥
11ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥
12ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥
13ਜਤ ਕਤ ਪੇਖਉ ਤੁਮਰੀ ਸਰਨਾ ॥੧॥
14ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥
15ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥
16ਕਾਨੜਾ ਮਹਲਾ ੫ ॥
17ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥
18ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥ ਰਹਾਉ ॥
19ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥
20ਚਰਨ ਸੰਤਨ ਕੈ ਮਾਥਾ ਮੇਰੋ ॥੧॥
21ਪਾਰਬ੍ਰਹਮ ਕਉ ਸਿਮਰਹੁ ਮਨਾਂ ॥
22ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥
23ਕਾਨੜਾ ਮਹਲਾ ੫ ॥
24ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥
25ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥
26ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥
27ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥
28ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥
29ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥
30ਕਾਨੜਾ ਮਹਲਾ ੫ ॥
31ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥
32ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥
33ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥
34ਕਰੁਣ ਕ੍ਰਿਪਾਲ ਗੋੁਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥
35ਕਾਨੜਾ ਮਹਲਾ ੫ ॥
36ਜੀਅ ਪ੍ਰਾਨ ਮਾਨ ਦਾਤਾ ॥
37ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥
38ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥
39ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath