ਗੁਰੂ ਗ੍ਰੰਥ ਸਾਹਿਬ 1304 · Raag Kaanraa · Guru Arjan Dev Ji
1ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥
2ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥੨॥੧੨॥੩੧॥
3ਕਾਨੜਾ ਮਹਲਾ ੫ ॥
4ਅਵਿਲੋਕਉ ਰਾਮ ਕੋ ਮੁਖਾਰਬਿੰਦ ॥
5ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥੧॥ ਰਹਾਉ ॥
6ਚਰਨ ਕਮਲ ਰਿਦੈ ਧਾਰਿ ॥
7ਉਤਰਿਆ ਦੁਖੁ ਮੰਦ ॥੧॥
8ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥
9ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥੨॥੧੩॥੩੨॥
10ਕਾਨੜਾ ਮਹਲਾ ੫ ਘਰੁ ੫
11ੴ ਸਤਿਗੁਰ ਪ੍ਰਸਾਦਿ ॥
12ਪ੍ਰਭ ਪੂਜਹੋ ਨਾਮੁ ਅਰਾਧਿ ॥
13ਗੁਰ ਸਤਿਗੁਰ ਚਰਨੀ ਲਾਗਿ ॥
14ਹਰਿ ਪਾਵਹੁ ਮਨੁ ਅਗਾਧਿ ॥
15ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥੧॥ ਰਹਾਉ ॥
16ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥
17ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥
18ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥੧॥
19ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥
20ਕਿਆ ਦੀਨੁ ਕਰੇ ਅਰਦਾਸਿ ॥
21ਜਉ ਸਭ ਘਟਿ ਪ੍ਰਭੂ ਨਿਵਾਸ ॥
22ਪ੍ਰਭ ਚਰਨਨ ਕੀ ਮਨਿ ਪਿਆਸ ॥
23ਜਨ ਨਾਨਕ ਦਾਸੁ ਕਹੀਅਤੁ ਹੈ ਤੁਮੑਰਾ ਹਉ ਬਲਿ ਬਲਿ ਸਦ ਬਲਿ ਜਾਸ ॥੨॥੧॥੩੩॥
24ਕਾਨੜਾ ਮਹਲਾ ੫ ਘਰੁ ੬
25ੴ ਸਤਿਗੁਰ ਪ੍ਰਸਾਦਿ ॥
26ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥
27ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥
28ਹਰਿ ਰੰਗ ਰੰਗ ਰੰਗ ਅਨੂਪੇਰੈ ॥
29ਕਾਹੇ ਰੇ ਮਨ ਮੋਹਿ ਮਗਨੇਰੈ ॥
30ਨੈਨਹੁ ਦੇਖੁ ਸਾਧ ਦਰਸੇਰੈ ॥
31ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥੧॥ ਰਹਾਉ ॥
32ਸੇਵਉ ਸਾਧ ਸੰਤ ਚਰਨੇਰੈ ॥
33ਬਾਂਛਉ ਧੂਰਿ ਪਵਿਤ੍ਰ ਕਰੇਰੈ ॥
34ਅਠਸਠਿ ਮਜਨੁ ਮੈਲੁ ਕਟੇਰੈ ॥
35ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥
36ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥
37ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥੧॥
38ਮਨਸਾ ਮਾਨਿ ਏਕ ਨਿਰੰਕੇਰੈ ॥
39ਸਗਲ ਤਿਆਗਹੁ ਭਾਉ ਦੂਜੇਰੈ ॥
40ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥
41ਬਰਨਿ ਨ ਸਾਕਉ ਏਕ ਟੁਲੇਰੈ ॥
42ਦਰਸਨ ਪਿਆਸ ਬਹੁਤੁ ਮਨਿ ਮੇਰੈ ॥
43ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥੨॥੧॥੩੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath