ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1306 · Raag Kaanraa · Guru Arjan Dev Ji

1ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥੧॥

2ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ ਕਥਤੇ ਨਹੀ ਥਾਹ ਪਾਈ ਠਾਉ ॥

3ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥੨॥੨॥੩੯॥

4ਕਾਨੜਾ ਮਹਲਾ ੫ ਘਰੁ ੯

5ੴ ਸਤਿਗੁਰ ਪ੍ਰਸਾਦਿ ॥

6ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥

7ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥੧॥

8ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥

9ਆਸ ਪੂਰਨ ਦੁਖ ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥੨॥੧॥੪੦॥

10ਕਾਨੜਾ ਮਹਲਾ ੫ ॥

11ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥

12ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥

13ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥

14ਬਿਕਲ ਮਾਇਆ ਸੰਗਿ ਧੰਧ ॥

15ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥੧॥

16ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥

17ਮਨਿ ਦਰਸਨੈ ਕੀ ਪਿਆਸ ॥

18ਪ੍ਰਭ ਪੂਰਨ ਗੁਨਤਾਸ ॥

19ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥

20ਕਾਨੜਾ ਮਹਲਾ ੫ ॥

21ਵਾਰਿ ਵਾਰਉ ਅਨਿਕ ਡਾਰਉ ॥

22ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥

23ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥੧॥

24ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥

25ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥

26ਕਾਨੜਾ ਮਹਲਾ ੫ ॥

27ਅਹੰ ਤੋਰੋ ਮੁਖੁ ਜੋਰੋ ॥

28ਗੁਰੁ ਗੁਰੁ ਕਰਤ ਮਨੁ ਲੋਰੋ ॥

29ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥

30ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥

31ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥

32ਛੁਟਕੀ ਹਉਮੈ ਸੋਰੋ ॥

33ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥

34ਕਾਨੜਾ ਮਃ ੫ ਘਰੁ ੯ ॥

35ਤਾਂ ਤੇ ਜਾਪਿ ਮਨਾ ਹਰਿ ਜਾਪਿ ॥

36ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥ ਰਹਾਉ ॥

37ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥੧॥

38ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪ ॥

39ਬਿਨਸਿ ਜਾਇ ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath