ਗੁਰੂ ਗ੍ਰੰਥ ਸਾਹਿਬ 1308 · Raag Kaanraa · Guru Arjan Dev Ji
1ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥
2ਕਾਨੜਾ ਮਹਲਾ ੫ ॥
3ਕਰਤ ਕਰਤ ਚਰਚ ਚਰਚ ਚਰਚਰੀ ॥
4ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥
5ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥
6ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥
7ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥
8ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥
9ਕਾਨੜਾ ਅਸਟਪਦੀਆ ਮਹਲਾ ੪ ਘਰੁ ੧
10ੴ ਸਤਿਗੁਰ ਪ੍ਰਸਾਦਿ ॥
11ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥
12ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥
13ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥
14ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥
15ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥
16ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥
17ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥
18ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥
19ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥
20ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥
21ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥
22ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥
23ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥
24ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥
25ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥
26ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥
27ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥
28ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥
29ਕਾਨੜਾ ਮਹਲਾ ੪ ॥
30ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥
31ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath