ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1309 · Raag Kaanraa · Guru Raam Daas Ji

1ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥

2ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥

3ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥

4ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥

5ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥

6ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥

7ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥

8ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥

9ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥

10ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥

11ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥

12ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥

13ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥

14ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥੭॥

15ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥

16ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥

17ਕਾਨੜਾ ਮਹਲਾ ੪ ॥

18ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥

19ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥

20ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥

21ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥

22ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥

23ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥

24ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥

25ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥

26ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥

27ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥

28ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥

29ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥

30ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥

31ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥੬॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath