ਗੁਰੂ ਗ੍ਰੰਥ ਸਾਹਿਬ 130 · Raag Maajh · Guru Raam Daas Ji
1ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥੧॥ ਰਹਾਉ ॥
2ਤੂ ਦਇਆਲੁ ਕਿਰਪਾਲੁ ਪ੍ਰਭੁ ਸੋਈ ॥
3ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥
4ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥੨॥
5ਤੂੰ ਆਪੇ ਸਚਾ ਸਿਰਜਣਹਾਰਾ ॥
6ਭਗਤੀ ਭਰੇ ਤੇਰੇ ਭੰਡਾਰਾ ॥
7ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥੩॥
8ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥
9ਤੁਧੁ ਸਾਲਾਹੀ ਪ੍ਰੀਤਮ ਮੇਰੇ ॥
10ਤੁਧੁ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥੪॥
11ਅਗਮੁ ਅਗੋਚਰੁ ਮਿਤਿ ਨਹੀ ਪਾਈ ॥
12ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥
13ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥੫॥
14ਰਸਨਾ ਗੁਣਵੰਤੀ ਗੁਣ ਗਾਵੈ ॥
15ਨਾਮੁ ਸਲਾਹੇ ਸਚੇ ਭਾਵੈ ॥
16ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥੬॥
17ਮਨਮੁਖੁ ਕਰਮ ਕਰੇ ਅਹੰਕਾਰੀ ॥
18ਜੂਐ ਜਨਮੁ ਸਭ ਬਾਜੀ ਹਾਰੀ ॥
19ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣ ਜਾਵਣਿਆ ॥੭॥
20ਆਪੇ ਕਰਤਾ ਦੇ ਵਡਿਆਈ ॥ ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥
21ਨਾਨਕ ਨਾਮੁ ਮਿਲੈ ਭਉ ਭੰਜਨੁ ਗੁਰ ਸਬਦੀ ਸੁਖੁ ਪਾਵਣਿਆ ॥੮॥੧॥੩੪॥
22ਮਾਝ ਮਹਲਾ ੫ ਘਰੁ ੧ ॥
23ਅੰਤਰਿ ਅਲਖੁ ਨ ਜਾਈ ਲਖਿਆ ॥
24ਨਾਮੁ ਰਤਨੁ ਲੈ ਗੁਝਾ ਰਖਿਆ ॥
25ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥੧॥
26ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥
27ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ ॥
28ਸਾਧਿਕ ਸਿਧ ਜਿਸੈ ਕਉ ਫਿਰਦੇ ॥
29ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥
30ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥
31ਆਠ ਪਹਰ ਤੁਧੁ ਜਾਪੇ ਪਵਨਾ ॥
32ਧਰਤੀ ਸੇਵਕ ਪਾਇਕ ਚਰਨਾ ॥
33ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥
34ਸਾਚਾ ਸਾਹਿਬੁ ਗੁਰਮੁਖਿ ਜਾਪੈ ॥
35ਪੂਰੇ ਗੁਰ ਕੈ ਸਬਦਿ ਸਿਞਾਪੈ ॥
36ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥
37ਤਿਸੁ ਘਰਿ ਸਹਜਾ ਸੋਈ ਸੁਹੇਲਾ ॥
38ਅਨਦ ਬਿਨੋਦ ਕਰੇ ਸਦ ਕੇਲਾ ॥
39ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥੫॥
40ਪਹਿਲੋ ਦੇ ਤੈਂ ਰਿਜਕੁ ਸਮਾਹਾ ॥
41ਪਿਛੋ ਦੇ ਤੈਂ ਜੰਤੁ ਉਪਾਹਾ ॥
42ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥੬॥
43ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥
44ਸਾਧ ਜਨਾ ਕਾ ਮੰਤ੍ਰੁ ਕਮਾਏ ॥
45ਆਪਿ ਤਰੈ ਸਗਲੇ ਕੁਲ ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath