ਗੁਰੂ ਗ੍ਰੰਥ ਸਾਹਿਬ 1310 · Raag Kaanraa · Guru Raam Daas Ji
1ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥
2ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥
3ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥
4ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥
5ਕਾਨੜਾ ਮਹਲਾ ੪ ॥
6ਮਨੁ ਹਰਿ ਰੰਗਿ ਰਾਤਾ ਗਾਵੈਗੋ ॥
7ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥
8ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥
9ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥
10ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥
11ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥
12ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥
13ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥
14ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥
15ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥
16ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥
17ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥
18ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥
19ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥
20ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥
21ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥
22ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥
23ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥
24ਕਾਨੜਾ ਮਹਲਾ ੪ ॥
25ਮਨ ਗੁਰਮਤਿ ਚਾਲ ਚਲਾਵੈਗੋ ॥
26ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥
27ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥
28ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥
29ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥
30ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥
31ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥
32ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath