ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1311 · Raag Kaanraa · Guru Raam Daas Ji

1ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥

2ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥

3ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥

4ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥

5ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥

6ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥

7ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥

8ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥

9ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥

10ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥

11ਕਾਨੜਾ ਮਹਲਾ ੪ ॥

12ਮਨੁ ਸਤਿਗੁਰ ਸਰਨਿ ਧਿਆਵੈਗੋ ॥

13ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥

14ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥

15ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥

16ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥

17ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥

18ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥

19ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥

20ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥

21ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥

22ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥

23ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥

24ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥

25ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥

26ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥

27ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥

28ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥

29ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥

30ਛਕਾ ੧ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath