ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1312 · Raag Kaanraa

1ਕਾਨੜਾ ਛੰਤ ਮਹਲਾ ੫

2ੴ ਸਤਿਗੁਰ ਪ੍ਰਸਾਦਿ ॥

3ਸੇ ਉਧਰੇ ਜਿਨ ਰਾਮ ਧਿਆਏ ॥

4ਜਤਨ ਮਾਇਆ ਕੇ ਕਾਮਿ ਨ ਆਏ ॥

5ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥

6ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥

7ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥

8ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥

9ਮਿਲਿ ਸਾਧੂ ਨਿਤ ਭਜਹ ਨਾਰਾਇਣ ॥

10ਰਸਕਿ ਰਸਕਿ ਸੁਆਮੀ ਗੁਣ ਗਾਇਣ ॥

11ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥

12ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥

13ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥

14ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥੨॥

15ਸਗਲੇ ਜੰਤ ਭਜਹੁ ਗੋਪਾਲੈ ॥

16ਜਪ ਤਪ ਸੰਜਮ ਪੂਰਨ ਘਾਲੈ ॥

17ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥

18ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥

19ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥

20ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥੩॥

21ਮੰਗਲਚਾਰ ਚੋਜ ਆਨੰਦਾ ॥

22ਕਰਿ ਕਿਰਪਾ ਮਿਲੇ ਪਰਮਾਨੰਦਾ ॥

23ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥

24ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥

25ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥

26ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥੪॥੧॥

27ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ

28ੴ ਸਤਿਗੁਰ ਪ੍ਰਸਾਦਿ ॥

29ਸਲੋਕ ਮਃ ੪ ॥

30ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥

31ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥

32ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥

33ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥

34ਮਃ ੪ ॥

35ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥

36ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath