ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1313 · Raag Kaanraa · Guru Raam Daas Ji

1ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥

2ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥

3ਪਉੜੀ ॥

4ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥

5ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥

6ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥

7ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥

8ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥

9ਸਲੋਕ ਮਃ ੪ ॥

10ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥

11ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥

12ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥

13ਮਃ ੪ ॥

14ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥

15ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥

16ਜੋ ਹਰਿ ਪ੍ਰਭੁ ਭਾਵੈ ਸੋ ਥੀਐ ਜੋ ਹਰਿ ਪ੍ਰਭ ਕਰੇ ਸੁ ਹੋਇ ॥

17ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥

18ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥

19ਪਉੜੀ ॥

20ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥

21ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥

22ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥

23ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥

24ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥

25ਸਲੋਕ ਮਃ ੪ ॥

26ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥

27ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥

28ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥

29ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥

30ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥

31ਮਃ ੪ ॥

32ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥

33ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥

34ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥

35ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥

36ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥

37ਪਉੜੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath