ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1314 · Raag Kaanraa · Guru Raam Daas Ji

1ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥

2ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥

3ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥

4ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥

5ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥

6ਸਲੋਕ ਮਃ ੪ ॥

7ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥

8ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥

9ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥

10ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥

11ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥

12ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥

13ਮਃ ੪ ॥

14ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥

15ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥

16ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥

17ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥

18ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥

19ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥

20ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥

21ਪਉੜੀ ॥

22ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥

23ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥

24ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥

25ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥

26ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥

27ਸਲੋਕ ਮਃ ੪ ॥

28ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥

29ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥

30ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥

31ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥

32ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥

33ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥

34ਮਃ ੪ ॥

35ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥

36ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath