ਗੁਰੂ ਗ੍ਰੰਥ ਸਾਹਿਬ 1315 · Raag Kaanraa · Guru Raam Daas Ji
1ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥
2ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥
3ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥
4ਪਉੜੀ ॥
5ਹਰਿ ਤੁਮੑ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥
6ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥
7ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥
8ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥
9ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥
10ਸਲੋਕ ਮਃ ੪ ॥
11ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥
12ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥
13ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥
14ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥
15ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥
16ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥
17ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥
18ਮਃ ੪ ॥
19ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥
20ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥
21ਪਉੜੀ ॥
22ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥
23ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥
24ਨਿਤ ਸਾਰਿ ਸਮੑਾਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥
25ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥
26ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥
27ਸਲੋਕ ਮਃ ੪ ॥
28ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥
29ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥
30ਮਃ ੪ ॥
31ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥
32ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥
33ਪਉੜੀ ॥
34ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥
35ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥
36ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥
37ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath