ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1316 · Raag Kaanraa · Guru Raam Daas Ji

1ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥

2ਸਲੋਕੁ ਮਃ ੪ ॥

3ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥

4ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ ॥੧॥

5ਮਃ ੪ ॥

6ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥

7ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥

8ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥

9ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥

10ਪਉੜੀ ॥

11ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥

12ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥

13ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥

14ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥

15ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥

16ਸਲੋਕ ਮਃ ੪ ॥

17ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥

18ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥

19ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥

20ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥

21ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥

22ਮਃ ੪ ॥

23ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥

24ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥

25ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥

26ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥

27ਪਉੜੀ ॥

28ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥

29ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥

30ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥

31ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥

32ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥

33ਸਲੋਕ ਮਃ ੪ ॥

34ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥

35ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥

36ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath