ਗੁਰੂ ਗ੍ਰੰਥ ਸਾਹਿਬ 1317 · Raag Kaanraa · Guru Raam Daas Ji
1ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥
2ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥
3ਮਃ ੪ ॥
4ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥
5ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥
6ਪਉੜੀ ॥
7ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥
8ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥
9ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥
10ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥
11ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥
12ਸਲੋਕ ਮਃ ੪ ॥
13ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥
14ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥
15ਮਃ ੪ ॥
16ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
17ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥
18ਨਾਮੁ ਪਦਾਰਥੁ ਪਾਈਐ ਚਿੰਤਾ ਗਈ ਬਿਲਾਇ ॥
19ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥
20ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੨॥
21ਪਉੜੀ ॥
22ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥
23ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥
24ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥
25ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥
26ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥
27ਸਲੋਕ ਮਃ ੪ ॥
28ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥
29ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
30ਮਃ ੪ ॥
31ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥
32ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥
33ਪਉੜੀ ॥
34ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥
35ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥
36ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥
37ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥
38ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥
39ਸਲੋਕ ਮਃ ੪ ॥
40ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥
41ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath