ਗੁਰੂ ਗ੍ਰੰਥ ਸਾਹਿਬ 1318 · Raag Kaanraa
1ਮਃ ੪ ॥
2ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨਿੑ ॥
3ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨਿੑ ॥੨॥
4ਪਉੜੀ ॥
5ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥
6ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥
7ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥
8ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥
9ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥
10ਸਲੋਕ ਮਃ ੪ ॥
11ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥
12ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥
13ਮਃ ੪ ॥
14ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮੑਾਰੇ ॥
15ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥
16ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥
17ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮੑਾਰੇ ॥
18ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥
19ਪਉੜੀ ॥
20ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥
21ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥
22ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥
23ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥
24ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥
25ਸਲੋਕ ਮਃ ੪ ॥
26ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥
27ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥
28ਮਃ ੪ ॥
29ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥
30ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
31ਪਉੜੀ ॥
32ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥
33ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥
34ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥
35ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥
36ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥
37ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ
38ੴ ਸਤਿਗੁਰ ਪ੍ਰਸਾਦਿ ॥
39ਐਸੋ ਰਾਮ ਰਾਇ ਅੰਤਰਜਾਮੀ ॥
40ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥
41ਬਸੈ ਘਟਾ ਘਟ ਲੀਪ ਨ ਛੀਪੈ ॥
42ਬੰਧਨ ਮੁਕਤਾ ਜਾਤੁ ਨ ਦੀਸੈ ॥੧॥
43ਪਾਨੀ ਮਾਹਿ ਦੇਖੁ ਮੁਖੁ ਜੈਸਾ ॥
44ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath