ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1319 · Raag Kalyaan

1ਰਾਗੁ ਕਲਿਆਨ ਮਹਲਾ ੪

2ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਰਾਮਾ ਰਮ ਰਾਮੈ ਅੰਤੁ ਨ ਪਾਇਆ ॥

4ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥

5ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥

6ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥

7ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥

8ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥

9ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥

10ਤੁਮੑ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥

11ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥

12ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥

13ਕਲਿਆਨੁ ਮਹਲਾ ੪ ॥

14ਹਰਿ ਜਨੁ ਗੁਨ ਗਾਵਤ ਹਸਿਆ ॥

15ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥

16ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥

17ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥

18ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥

19ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥੨॥

20ਜਨ ਕੇ ਤੁਮੑ ਹਰਿ ਰਾਖੇ ਸੁਆਮੀ ਤੁਮੑ ਜੁਗਿ ਜੁਗਿ ਜਨ ਰਖਿਆ ॥

21ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥

22ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥

23ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥

24ਕਲਿਆਨ ਮਹਲਾ ੪ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath