ਗੁਰੂ ਗ੍ਰੰਥ ਸਾਹਿਬ 131 · Raag Maajh · Guru Arjan Dev Ji
1ਤੂੰ ਵਡਾ ਤੂੰ ਊਚੋ ਊਚਾ ॥
2ਤੂੰ ਬੇਅੰਤੁ ਅਤਿ ਮੂਚੋ ਮੂਚਾ ॥
3ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥੮॥੧॥੩੫॥
4ਮਾਝ ਮਹਲਾ ੫ ॥
5ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥
6ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥
7ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥
8ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥
9ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥
10ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥
11ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥
12ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥
13ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥
14ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥
15ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥
16ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥
17ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥
18ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥
19ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥
20ਹਉਮੈ ਬਾਧਾ ਗੁਰਮੁਖਿ ਛੂਟਾ ॥
21ਗੁਰਮੁਖਿ ਆਵਣੁ ਜਾਵਣੁ ਤੂਟਾ ॥
22ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥
23ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥
24ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥
25ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥
26ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥
27ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥
28ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥
29ਸਗਲੀ ਬਣਤ ਬਣਾਈ ਆਪੇ ॥
30ਆਪੇ ਕਰੇ ਕਰਾਏ ਥਾਪੇ ॥
31ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥
32ਮਾਝ ਮਹਲਾ ੫ ॥
33ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥
34ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥
35ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥੧॥
36ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ ਤਨਿ ਭਾਵਣਿਆ ॥
37ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥
38ਤੇਰਾ ਕੀਤਾ ਜਿਸੁ ਲਾਗੈ ਮੀਠਾ ॥
39ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥
40ਥਾਨਿ ਥਨੰਤਰਿ ਤੂੰਹੈ ਤੂੰਹੈ ਇਕੋ ਇਕੁ ਵਰਤਾਵਣਿਆ ॥੨॥
41ਸਗਲ ਮਨੋਰਥ ਤੂੰ ਦੇਵਣਹਾਰਾ ॥
42ਭਗਤੀ ਭਾਇ ਭਰੇ ਭੰਡਾਰਾ ॥
43ਦਇਆ ਧਾਰਿ ਰਾਖੇ ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath