ਗੁਰੂ ਗ੍ਰੰਥ ਸਾਹਿਬ 1320 · Raag Kalyaan · Guru Raam Daas Ji
1ਮੇਰੇ ਮਨ ਜਪੁ ਜਪਿ ਜਗੰਨਾਥੇ ॥
2ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥
3ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥
4ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥
5ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥
6ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥
7ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥
8ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥
9ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥
10ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥
11ਕਲਿਆਨ ਮਹਲਾ ੪ ॥
12ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥
13ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥
14ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥
15ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥
16ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥
17ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥
18ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥
19ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥
20ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥
21ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥
22ਕਲਿਆਨ ਮਹਲਾ ੪ ॥
23ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥
24ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥
25ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥
26ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥੧॥
27ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥
28ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥੨॥
29ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥
30ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥
31ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥
32ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥੪॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath