ਗੁਰੂ ਗ੍ਰੰਥ ਸਾਹਿਬ 1321 · Raag Kalyaan
1ਕਲਿਆਨ ਮਹਲਾ ੪ ॥
2ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥
3ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥
4ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥
5ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥
6ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥
7ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥
8ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥
9ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥
10ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥
11ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥
12ਛਕਾ ੧ ॥
13ਕਲਿਆਨੁ ਭੋਪਾਲੀ ਮਹਲਾ ੪
14ੴ ਸਤਿਗੁਰ ਪ੍ਰਸਾਦਿ ॥
15ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥
16ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥੧॥ ਰਹਾਉ ॥
17ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥
18ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥
19ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥
20ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥੨॥੧॥੭॥
21ਰਾਗੁ ਕਲਿਆਨੁ ਮਹਲਾ ੫ ਘਰੁ ੧
22ੴ ਸਤਿਗੁਰ ਪ੍ਰਸਾਦਿ ॥
23ਹਮਾਰੈ ਏਹ ਕਿਰਪਾ ਕੀਜੈ ॥
24ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥੧॥ ਰਹਾਉ ॥
25ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥੧॥
26ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥੨॥੧॥
27ਕਲਿਆਨ ਮਹਲਾ ੫ ॥
28ਜਾਚਿਕੁ ਨਾਮੁ ਜਾਚੈ ਜਾਚੈ ॥
29ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ ॥੧॥ ਰਹਾਉ ॥
30ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥੧॥
31ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥
32ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥੨॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath