ਗੁਰੂ ਗ੍ਰੰਥ ਸਾਹਿਬ 1323 · Raag Kalyaan · Guru Arjan Dev Ji
1ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥
2ਕਲਿਆਨੁ ਮਹਲਾ ੫ ॥
3ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥
4ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥
5ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥
6ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥
7ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥
8ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥
9ਕਲਿਆਨੁ ਮਹਲਾ ੫ ॥
10ਹਰਿ ਚਰਨ ਸਰਨ ਕਲਿਆਨ ਕਰਨ ॥
11ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥
12ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥
13ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥
14ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥
15ਕਲਿਆਨ ਮਹਲਾ ੪ ਅਸਟਪਦੀਆ ॥
16ੴ ਸਤਿਗੁਰ ਪ੍ਰਸਾਦਿ ॥
17ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥
18ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥
19ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥
20ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥
21ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥
22ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥੨॥
23ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥
24ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥
25ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥
26ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥
27ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥
28ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥
29ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥
30ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥
31ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥
32ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥
33ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨੑ ਦੀਜੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath