ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1324 · Raag Kalyaan · Guru Raam Daas Ji

1ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥

2ਕਲਿਆਨ ਮਹਲਾ ੪ ॥

3ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥

4ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥

5ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥

6ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥

7ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥

8ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥

9ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥

10ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥

11ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥

12ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥

13ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥

14ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥

15ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥

16ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥੬॥

17ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥

18ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥

19ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥

20ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥

21ਕਲਿਆਨੁ ਮਹਲਾ ੪ ॥

22ਰਾਮਾ ਰਮ ਰਾਮੋ ਰਾਮੁ ਰਵੀਜੈ ॥

23ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥

24ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥

25ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥੧॥

26ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥

27ਅਤਿ ਊਤਮ ਅਤਿ ਊਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥੨॥

28ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥

29ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥੩॥

30ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥

31ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥੪॥

32ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥

33ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ ਮਰੀਜੈ ॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath