ਗੁਰੂ ਗ੍ਰੰਥ ਸਾਹਿਬ 1325 · Raag Kalyaan · Guru Raam Daas Ji
1ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥
2ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥
3ਸਭਿ ਤੀਰਥ ਬਰਤ ਜਗੵ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥
4ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥
5ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥
6ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥
7ਕਲਿਆਨ ਮਹਲਾ ੪ ॥
8ਰਾਮਾ ਰਮ ਰਾਮੋ ਪੂਜ ਕਰੀਜੈ ॥
9ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥
10ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥
11ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥
12ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥
13ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥
14ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥
15ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥
16ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥
17ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥
18ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥
19ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥
20ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥
21ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥
22ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥
23ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥
24ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥
25ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥
26ਕਲਿਆਨ ਮਹਲਾ ੪ ॥
27ਰਾਮਾ ਮੈ ਸਾਧੂ ਚਰਨ ਧੁਵੀਜੈ ॥
28ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥
29ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥
30ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥
31ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥
32ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥
33ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath