ਗੁਰੂ ਗ੍ਰੰਥ ਸਾਹਿਬ 1326 · Raag Kalyaan · Guru Raam Daas Ji
1ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥੩॥
2ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥
3ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥
4ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥
5ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥
6ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥
7ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥
8ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥
9ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥
10ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥
11ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥
12ਕਲਿਆਨੁ ਮਹਲਾ ੪ ॥
13ਰਾਮਾ ਹਮ ਦਾਸਨ ਦਾਸ ਕਰੀਜੈ ॥
14ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥
15ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥
16ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥੧॥
17ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥
18ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥੨॥
19ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥
20ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥੩॥
21ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥
22ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥੪॥
23ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥
24ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥੫॥
25ਜੇ ਵਡ ਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥
26ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥੬॥
27ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥
28ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥੭॥
29ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥
30ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥੮॥੬॥
31ਛਕਾ ੧ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath