ਗੁਰੂ ਗ੍ਰੰਥ ਸਾਹਿਬ 1327 · Raag Prabhaatee
1ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥
3ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥
4ਨਾਉ ਤੇਰਾ ਗਹਣਾ ਮਤਿ ਮਕਸੂਦੁ ॥
5ਨਾਇ ਤੇਰੈ ਨਾਉ ਮੰਨੇ ਸਭ ਕੋਇ ॥
6ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥
7ਅਵਰ ਸਿਆਣਪ ਸਗਲੀ ਪਾਜੁ ॥
8ਜੈ ਬਖਸੇ ਤੈ ਪੂਰਾ ਕਾਜੁ ॥੧॥ ਰਹਾਉ ॥
9ਨਾਉ ਤੇਰਾ ਤਾਣੁ ਨਾਉ ਦੀਬਾਣੁ ॥
10ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥
11ਨਾਇ ਤੇਰੈ ਮਾਣੁ ਮਹਤ ਪਰਵਾਣੁ ॥
12ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥
13ਨਾਇ ਤੇਰੈ ਸਹਜੁ ਨਾਇ ਸਾਲਾਹ ॥
14ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥
15ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥
16ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥
17ਨਾਰੀ ਬੇਰੀ ਘਰ ਦਰ ਦੇਸ ॥
18ਮਨ ਕੀਆ ਖੁਸੀਆ ਕੀਚਹਿ ਵੇਸ ॥
19ਜਾਂ ਸਦੇ ਤਾਂ ਢਿਲ ਨ ਪਾਇ ॥
20ਨਾਨਕ ਕੂੜੁ ਕੂੜੋ ਹੋਇ ਜਾਇ ॥੪॥੧॥
21ਪ੍ਰਭਾਤੀ ਮਹਲਾ ੧ ॥
22ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥
23ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥
24ਇਹੁ ਸੰਸਾਰੁ ਸਗਲ ਬਿਕਾਰੁ ॥
25ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥੧॥ ਰਹਾਉ ॥
26ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥
27ਤੇਰੇ ਲਾਲ ਕੀਮਤਿ ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath