ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1328 · Raag Prabhaatee · Guru Nanak Dev Ji

1ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥

2ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥

3ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥

4ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥

5ਪ੍ਰਭਾਤੀ ਮਹਲਾ ੧ ॥

6ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥

7ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥

8ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥

9ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥

10ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥

11ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥

12ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥

13ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥

14ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥

15ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥

16ਪ੍ਰਭਾਤੀ ਮਹਲਾ ੧ ॥

17ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥

18ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥

19ਅਉਧੂ ਸਹਜੇ ਤਤੁ ਬੀਚਾਰਿ ॥

20ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥

21ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥

22ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥

23ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥

24ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥

25ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥

26ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥

27ਪ੍ਰਭਾਤੀ ਮਹਲਾ ੧ ॥

28ਤਾ ਕਾ ਕਹਿਆ ਦਰਿ ਪਰਵਾਣੁ ॥

29ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥੧॥

30ਕਿਆ ਕਹੀਐ ਸਰਬੇ ਰਹਿਆ ਸਮਾਇ ॥

31ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥

32ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥

33ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥

34ਕਲਿ ਮਹਿ ਆਇਆ ਸੋ ਜਨੁ ਜਾਣੁ ॥

35ਸਾਚੀ ਦਰਗਹ ਪਾਵੈ ਮਾਣੁ ॥੩॥

36ਕਹਣਾ ਸੁਨਣਾ ਅਕਥ ਘਰਿ ਜਾਇ ॥

37ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥

38ਪ੍ਰਭਾਤੀ ਮਹਲਾ ੧ ॥

39ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥

40ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ ॥੧॥

41ਗੁਰ ਸਮਾਨਿ ਤੀਰਥੁ ਨਹੀ ਕੋਇ ॥

42ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath