ਗੁਰੂ ਗ੍ਰੰਥ ਸਾਹਿਬ 1329 · Raag Prabhaatee · Guru Nanak Dev Ji
1ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥
2ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥
3ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥
4ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥
5ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥
6ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥
7ਪ੍ਰਭਾਤੀ ਮਹਲਾ ੧ ॥
8ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥
9ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥
10ਕਰਤਾ ਤੂ ਮੇਰਾ ਜਜਮਾਨੁ ॥
11ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥
12ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥
13ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥
14ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥
15ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥
16ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥
17ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥
18ਪ੍ਰਭਾਤੀ ਮਹਲਾ ੧ ॥
19ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥
20ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥
21ਤੂਹੈ ਹੈ ਵਾਹੁ ਤੇਰੀ ਰਜਾਇ ॥
22ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥
23ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥
24ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥
25ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥
26ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥
27ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥
28ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥
29ਪ੍ਰਭਾਤੀ ਮਹਲਾ ੧ ॥
30ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥
31ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥
32ਬੋਲਹੁ ਸਚੁ ਨਾਮੁ ਕਰਤਾਰ ॥
33ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥
34ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥
35ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥
36ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath