ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 132 · Raag Maajh · Guru Arjan Dev Ji

1ਅੰਧ ਕੂਪ ਤੇ ਕੰਢੈ ਚਾੜੇ ॥

2ਕਰਿ ਕਿਰਪਾ ਦਾਸ ਨਦਰਿ ਨਿਹਾਲੇ ॥

3ਗੁਣ ਗਾਵਹਿ ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥੪॥

4ਐਥੈ ਓਥੈ ਤੂੰਹੈ ਰਖਵਾਲਾ ॥

5ਮਾਤ ਗਰਭ ਮਹਿ ਤੁਮ ਹੀ ਪਾਲਾ ॥

6ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥੫॥

7ਕਿਆ ਗੁਣ ਤੇਰੇ ਆਖਿ ਸਮਾਲੀ ॥

8ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥

9ਤੂੰ ਮੇਰਾ ਮੀਤੁ ਸਾਜਨੁ ਮੇਰਾ ਸੁਆਮੀ ਤੁਧੁ ਬਿਨੁ ਅਵਰੁ ਨ ਜਾਨਣਿਆ ॥੬॥

10ਜਿਸ ਕਉ ਤੂੰ ਪ੍ਰਭ ਭਇਆ ਸਹਾਈ ॥

11ਤਿਸੁ ਤਤੀ ਵਾਉ ਨ ਲਗੈ ਕਾਈ ॥

12ਤੂ ਸਾਹਿਬੁ ਸਰਣਿ ਸੁਖਦਾਤਾ ਸਤਸੰਗਤਿ ਜਪਿ ਪ੍ਰਗਟਾਵਣਿਆ ॥੭॥

13ਤੂੰ ਊਚ ਅਥਾਹੁ ਅਪਾਰੁ ਅਮੋਲਾ ॥

14ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥

15ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥੮॥੩॥੩੭॥

16ਮਾਝ ਮਹਲਾ ੫ ਘਰੁ ੨ ॥

17ਨਿਤ ਨਿਤ ਦਯੁ ਸਮਾਲੀਐ ॥

18ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥

19ਸੰਤਾ ਸੰਗਤਿ ਪਾਈਐ ॥

20ਜਿਤੁ ਜਮ ਕੈ ਪੰਥਿ ਨ ਜਾਈਐ ॥

21ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥

22ਜੋ ਸਿਮਰੰਦੇ ਸਾਂਈਐ ॥

23ਨਰਕਿ ਨ ਸੇਈ ਪਾਈਐ ॥

24ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥

25ਸੇਈ ਸੁੰਦਰ ਸੋਹਣੇ ॥

26ਸਾਧਸੰਗਿ ਜਿਨ ਬੈਹਣੇ ॥

27ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥

28ਹਰਿ ਅਮਿਉ ਰਸਾਇਣੁ ਪੀਵੀਐ ॥

29ਮੁਹਿ ਡਿਠੈ ਜਨ ਕੈ ਜੀਵੀਐ ॥

30ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥੪॥

31ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥

32ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥੫॥

33ਮਨ ਮੰਧੇ ਪ੍ਰਭੁ ਅਵਗਾਹੀਆ ॥

34ਏਹਿ ਰਸ ਭੋਗਣ ਪਾਤਿਸਾਹੀਆ ॥

35ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥

36ਕਰਤਾ ਮੰਨਿ ਵਸਾਇਆ ॥

37ਜਨਮੈ ਕਾ ਫਲੁ ਪਾਇਆ ॥

38ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥

39ਅਟਲ ਪਦਾਰਥੁ ਪਾਇਆ ॥

40ਭੈ ਭੰਜਨ ਕੀ ਸਰਣਾਇਆ ॥

41ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥

42ੴ ਸਤਿਗੁਰ ਪ੍ਰਸਾਦਿ ॥

43ਮਾਝ ਮਹਲਾ ੫ ਘਰੁ ੩ ॥

44ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ ॥

45ਸਿਮਰਿ ਸਿਮਰਿ ਗੁਰਦੇਉ ਮਿਟਿ ਗਏ ਭੈ ਦੂਰੇ ॥੧॥

46ਸਰਨਿ ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੂਰੇ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath