ਗੁਰੂ ਗ੍ਰੰਥ ਸਾਹਿਬ 1330 · Raag Prabhaatee · Guru Nanak Dev Ji
1ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥
2ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥
3ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥
4ਪ੍ਰਭਾਤੀ ਮਹਲਾ ੧ ॥
5ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥
6ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥
7ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥੧॥
8ਐਸਾ ਨਾਮੁ ਰਤਨੁ ਨਿਧਿ ਮੇਰੈ ॥
9ਗੁਰਮਤਿ ਦੇਹਿ ਲਗਉ ਪਗਿ ਤੇਰੈ ॥੧॥ ਰਹਾਉ ॥
10ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥
11ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥
12ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥੨॥
13ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥
14ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥
15ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥੩॥
16ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥
17ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥
18ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥੪॥੧੦॥
19ਪ੍ਰਭਾਤੀ ਮਹਲਾ ੧ ॥
20ਜਾਗਤੁ ਬਿਗਸੈ ਮੂਠੋ ਅੰਧਾ ॥
21ਗਲਿ ਫਾਹੀ ਸਿਰਿ ਮਾਰੇ ਧੰਧਾ ॥
22ਆਸਾ ਆਵੈ ਮਨਸਾ ਜਾਇ ॥
23ਉਰਝੀ ਤਾਣੀ ਕਿਛੁ ਨ ਬਸਾਇ ॥੧॥
24ਜਾਗਸਿ ਜੀਵਣ ਜਾਗਣਹਾਰਾ ॥
25ਸੁਖ ਸਾਗਰ ਅੰਮ੍ਰਿਤ ਭੰਡਾਰਾ ॥੧॥ ਰਹਾਉ ॥
26ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥
27ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥੨॥
28ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥
29ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥੩॥
30ਅਹਿਨਿਸਿ ਜੀਆ ਦੇਖਿ ਸਮੑਾਲੈ ਸੁਖੁ ਦੁਖੁ ਪੁਰਬਿ ਕਮਾਈ ॥
31ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥੪॥੧੧॥
32ਪ੍ਰਭਾਤੀ ਮਹਲਾ ੧ ॥
33ਮਸਟਿ ਕਰਉ ਮੂਰਖੁ ਜਗਿ ਕਹੀਆ ॥
34ਅਧਿਕ ਬਕਉ ਤੇਰੀ ਲਿਵ ਰਹੀਆ ॥
35ਭੂਲ ਚੂਕ ਤੇਰੈ ਦਰਬਾਰਿ ॥
36ਨਾਮ ਬਿਨਾ ਕੈਸੇ ਆਚਾਰ ॥੧॥
37ਐਸੇ ਝੂਠਿ ਮੁਠੇ ਸੰਸਾਰਾ ॥
38ਨਿੰਦਕੁ ਨਿੰਦੈ ਮੁਝੈ ਪਿਆਰਾ ॥੧॥ ਰਹਾਉ ॥
39ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥
40ਗੁਰ ਕੈ ਸਬਦੇ ਦਰਿ ਨੀਸਾਣੈ ॥
41ਕਾਰਣ ਨਾਮੁ ਅੰਤਰਗਤਿ ਜਾਣੈ ॥
42ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥
43ਮੈ ਮੈਲੌ ਊਜਲੁ ਸਚੁ ਸੋਇ ॥
44ਊਤਮੁ ਆਖਿ ਨ ਊਚਾ ਹੋਇ ॥
45ਮਨਮੁਖੁ ਖੂਲਿੑ ਮਹਾ ਬਿਖੁ ਖਾਇ ॥
46ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥
47ਅੰਧੌ ਬੋਲੌ ਮੁਗਧੁ ਗਵਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath