ਗੁਰੂ ਗ੍ਰੰਥ ਸਾਹਿਬ 1331 · Raag Prabhaatee · Guru Nanak Dev Ji
1ਹੀਣੌ ਨੀਚੁ ਬੁਰੌ ਬੁਰਿਆਰੁ ॥
2ਨੀਧਨ ਕੌ ਧਨੁ ਨਾਮੁ ਪਿਆਰੁ ॥
3ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥
4ਉਸਤਤਿ ਨਿੰਦਾ ਸਬਦੁ ਵੀਚਾਰੁ ॥
5ਜੋ ਦੇਵੈ ਤਿਸ ਕਉ ਜੈਕਾਰੁ ॥
6ਤੂ ਬਖਸਹਿ ਜਾਤਿ ਪਤਿ ਹੋਇ ॥
7ਨਾਨਕੁ ਕਹੈ ਕਹਾਵੈ ਸੋਇ ॥੫॥੧੨॥
8ਪ੍ਰਭਾਤੀ ਮਹਲਾ ੧ ॥
9ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥
10ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥
11ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥
12ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥
13ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥
14ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥
15ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥
16ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥
17ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥
18ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥
19ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥
20ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥
21ਪ੍ਰਭਾਤੀ ਮਹਲਾ ੧ ॥
22ਗੀਤ ਨਾਦ ਹਰਖ ਚਤੁਰਾਈ ॥
23ਰਹਸ ਰੰਗ ਫੁਰਮਾਇਸਿ ਕਾਈ ॥
24ਪੈਨੑਣੁ ਖਾਣਾ ਚੀਤਿ ਨ ਪਾਈ ॥
25ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥
26ਕਿਆ ਜਾਨਾਂ ਕਿਆ ਕਰੈ ਕਰਾਵੈ ॥
27ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥
28ਜੋਗ ਬਿਨੋਦ ਸ੍ਵਾਦ ਆਨੰਦਾ ॥
29ਮਤਿ ਸਤ ਭਾਇ ਭਗਤਿ ਗੋਬਿੰਦਾ ॥
30ਕੀਰਤਿ ਕਰਮ ਕਾਰ ਨਿਜ ਸੰਦਾ ॥
31ਅੰਤਰਿ ਰਵਤੌ ਰਾਜ ਰਵਿੰਦਾ ॥੨॥
32ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥
33ਦੀਨਾ ਨਾਥੁ ਪੀਉ ਬਨਵਾਰੀ ॥
34ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥
35ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥
36ਅਕਥੌ ਕਥਉ ਕਿਆ ਮੈ ਜੋਰੁ ॥
37ਭਗਤਿ ਕਰੀ ਕਰਾਇਹਿ ਮੋਰ ॥
38ਅੰਤਰਿ ਵਸੈ ਚੂਕੈ ਮੈ ਮੋਰ ॥
39ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥
40ਗੁਰ ਕਾ ਸਬਦੁ ਮਹਾ ਰਸੁ ਮੀਠਾ ॥
41ਐਸਾ ਅੰਮ੍ਰਿਤੁ ਅੰਤਰਿ ਡੀਠਾ ॥
42ਜਿਨਿ ਚਾਖਿਆ ਪੂਰਾ ਪਦੁ ਹੋਇ ॥
43ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥
44ਪ੍ਰਭਾਤੀ ਮਹਲਾ ੧ ॥
45ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥
46ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥
47ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥
48ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥
49ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥
50ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath