ਗੁਰੂ ਗ੍ਰੰਥ ਸਾਹਿਬ 1332 · Raag Prabhaatee · Guru Nanak Dev Ji
1ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥
2ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥
3ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥
4ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥
5ਪ੍ਰਭਾਤੀ ਮਹਲਾ ੧ ॥
6ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥
7ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥
8ਸਬਦਿ ਰਤੇ ਪੂਰੇ ਬੈਰਾਗੀ ॥
9ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥
10ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥
11ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥
12ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥
13ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥
14ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥
15ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥
16ਪ੍ਰਭਾਤੀ ਮਹਲਾ ੧ ॥
17ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥
18ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥
19ਜਲਿ ਜਾਉ ਜੀਵਨੁ ਨਾਮ ਬਿਨਾ ॥
20ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥
21ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥
22ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥
23ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥
24ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥
25ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥
26ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥
27ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥
28ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥
29ਰਾਗੁ ਪ੍ਰਭਾਤੀ ਮਹਲਾ ੩ ਚਉਪਦੇ
30ੴ ਸਤਿਗੁਰ ਪ੍ਰਸਾਦਿ ॥
31ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥
32ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath