ਗੁਰੂ ਗ੍ਰੰਥ ਸਾਹਿਬ 1333 · Raag Prabhaatee · Guru Amar Daas Ji
1ਹਰਿ ਹਰਿ ਨਾਮੁ ਜਪਹੁ ਜਨ ਭਾਈ ॥
2ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ ॥
3ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥
4ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥੨॥
5ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ ॥
6ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥੩॥
7ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥
8ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥
9ਪ੍ਰਭਾਤੀ ਮਹਲਾ ੩ ॥
10ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥
11ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥
12ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥
13ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥
14ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥
15ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥
16ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥
17ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥
18ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥
19ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥
20ਪ੍ਰਭਾਤੀ ਮਹਲਾ ੩ ॥
21ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥
22ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥
23ਹਰਿ ਜੀਉ ਤੂ ਮੇਰਾ ਇਕੁ ਸੋਈ ॥
24ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥
25ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥
26ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥੨॥
27ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥
28ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥
29ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥
30ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥੪॥੩॥
31ਪ੍ਰਭਾਤੀ ਮਹਲਾ ੩ ॥
32ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥
33ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥
34ਹਰਿ ਜੀਉ ਸਦਾ ਤੇਰੀ ਸਰਣਾਈ ॥
35ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥
36ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath