ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1334 · Raag Prabhaatee · Guru Amar Daas Ji

1ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥

2ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥

3ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥

4ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥

5ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥

6ਪ੍ਰਭਾਤੀ ਮਹਲਾ ੩ ॥

7ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥

8ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥

9ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥

10ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥

11ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥

12ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥

13ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥

14ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥

15ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥

16ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥

17ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥

18ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥

19ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥

20ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥

21ਪ੍ਰਭਾਤੀ ਮਹਲਾ ੩ ॥

22ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥

23ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥

24ਕਲੀ ਕਾਲ ਮਹਿ ਰਵਿਆ ਰਾਮੁ ॥

25ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥

26ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥

27ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥

28ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥

29ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥

30ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥

31ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥

32ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥

33ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥

34ਪ੍ਰਭਾਤੀ ਮਹਲਾ ੩ ॥

35ਮੇਰੇ ਮਨ ਗੁਰੁ ਅਪਣਾ ਸਾਲਾਹਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath