ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1335 · Raag Prabhaatee · Guru Amar Daas Ji

1ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥

2ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥

3ਕੋਟਿ ਮਧੇ ਕੋਈ ਵਿਰਲਾ ਲੇਇ ॥

4ਜਿਸ ਨੋ ਅਪਣੀ ਨਦਰਿ ਕਰੇਇ ॥੧॥

5ਗੁਰ ਕੇ ਚਰਣ ਮਨ ਮਾਹਿ ਵਸਾਇ ॥

6ਦੁਖੁ ਅਨੑੇਰਾ ਅੰਦਰਹੁ ਜਾਇ ॥

7ਆਪੇ ਸਾਚਾ ਲਏ ਮਿਲਾਇ ॥੨॥

8ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥

9ਐਥੈ ਓਥੈ ਏਹੁ ਅਧਾਰੁ ॥

10ਆਪੇ ਦੇਵੈ ਸਿਰਜਨਹਾਰੁ ॥੩॥

11ਸਚਾ ਮਨਾਏ ਅਪਣਾ ਭਾਣਾ ॥

12ਸੋਈ ਭਗਤੁ ਸੁਘੜੁ ਸੋੁਜਾਣਾ ॥

13ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥

14ਪ੍ਰਭਾਤੀ ਮਹਲਾ ੪ ਬਿਭਾਸ

15ੴ ਸਤਿਗੁਰ ਪ੍ਰਸਾਦਿ ॥

16ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥

17ਅੰਮ੍ਰਿਤੁ ਰਸੁ ਪੀਆ ਗੁਰ ਸਬਦੀ ਹਮ ਨਾਮ ਵਿਟਹੁ ਕੁਰਬਾਨ ॥੧॥

18ਹਮਰੇ ਜਗਜੀਵਨ ਹਰਿ ਪ੍ਰਾਨ ॥

19ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨ ॥੧॥ ਰਹਾਉ ॥

20ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥

21ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥੨॥

22ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥

23ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥੩॥

24ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥

25ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥੪॥੧॥

26ਪ੍ਰਭਾਤੀ ਮਹਲਾ ੪ ॥

27ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮੑਾਲਹਿ ਹਰਿ ਗਾਲ ॥

28ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥

29ਮੇਰਾ ਮਨੁ ਸਾਧੂ ਧੂਰਿ ਰਵਾਲ ॥

30ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥

31ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥

32ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥

33ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥

34ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥

35ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥

36ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥

37ਪ੍ਰਭਾਤੀ ਮਹਲਾ ੪ ॥

38ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath