ਗੁਰੂ ਗ੍ਰੰਥ ਸਾਹਿਬ 1336 · Raag Prabhaatee · Guru Raam Daas Ji
1ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥
2ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥
3ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥
4ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥
5ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥
6ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥
7ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥
8ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥
9ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥
10ਪ੍ਰਭਾਤੀ ਮਹਲਾ ੪ ॥
11ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥
12ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥
13ਜਪਿ ਮਨ ਰਾਮ ਨਾਮੁ ਰਵਿ ਰਹੇ ॥
14ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥
15ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥
16ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥
17ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥
18ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥
19ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥
20ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥
21ਪ੍ਰਭਾਤੀ ਮਹਲਾ ੪ ॥
22ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥
23ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥
24ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥
25ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥
26ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥
27ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥
28ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥
29ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥
30ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥
31ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath