ਗੁਰੂ ਗ੍ਰੰਥ ਸਾਹਿਬ 1337 · Raag Prabhaatee
1ਪ੍ਰਭਾਤੀ ਮਹਲਾ ੪ ॥
2ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥
3ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ ॥੧॥
4ਜਪਿ ਮਨ ਰਾਮ ਨਾਮੁ ਅਰਧਾਂਭਾ ॥
5ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥
6ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥
7ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥
8ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ ॥
9ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥
10ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥
11ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥
12ਛਕਾ ੧ ॥
13ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪
14ੴ ਸਤਿਗੁਰ ਪ੍ਰਸਾਦਿ ॥
15ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥
16ਹਰਿ ਦਰਗਹ ਪਾਵਹਿ ਮਾਨ ॥
17ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ ॥
18ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥
19ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥
20ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥
21ਜਪਿ ਮਨ ਪਰਮੇਸੁਰੁ ਪਰਧਾਨੁ ॥
22ਖਿਨ ਖੋਵੈ ਪਾਪ ਕੋਟਾਨ ॥
23ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥
24ਪ੍ਰਭਾਤੀ ਮਹਲਾ ੫ ਬਿਭਾਸ
25ੴ ਸਤਿਗੁਰ ਪ੍ਰਸਾਦਿ ॥
26ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥
27ਪੰਚ ਤਤ ਰਚਿ ਜੋਤਿ ਨਿਵਾਜਿਆ ॥
28ਸਿਹਜਾ ਧਰਤਿ ਬਰਤਨ ਕਉ ਪਾਨੀ ॥
29ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥
30ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥
31ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥
32ਕਾਪੜ ਭੋਗ ਰਸ ਅਨਿਕ ਭੁੰਚਾਏ ॥
33ਮਾਤ ਪਿਤਾ ਕੁਟੰਬ ਸਗਲ ਬਨਾਏ ॥
34ਰਿਜਕੁ ਸਮਾਹੇ ਜਲਿ ਥਲਿ ਮੀਤ ॥
35ਸੋ ਹਰਿ ਸੇਵਹੁ ਨੀਤਾ ਨੀਤ ॥੨॥
36ਤਹਾ ਸਖਾਈ ਜਹ ਕੋਇ ਨ ਹੋਵੈ ॥
37ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥
38ਦਾਤਿ ਕਰੈ ਨਹੀ ਪਛੋੁਤਾਵੈ ॥
39ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath