ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1338 · Raag Prabhaatee · Guru Arjan Dev Ji

1ਕਿਰਤ ਸੰਜੋਗੀ ਪਾਇਆ ਭਾਲਿ ॥

2ਸਾਧਸੰਗਤਿ ਮਹਿ ਬਸੇ ਗੁਪਾਲ ॥

3ਗੁਰ ਮਿਲਿ ਆਏ ਤੁਮਰੈ ਦੁਆਰ ॥

4ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥

5ਪ੍ਰਭਾਤੀ ਮਹਲਾ ੫ ॥

6ਪ੍ਰਭ ਕੀ ਸੇਵਾ ਜਨ ਕੀ ਸੋਭਾ ॥

7ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥

8ਨਾਮੁ ਤੇਰਾ ਜਨ ਕੈ ਭੰਡਾਰਿ ॥

9ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥੧॥

10ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ ॥

11ਕਾਟਿ ਜੇਵਰੀ ਜਨ ਲੀਏ ਛਡਾਈ ॥੧॥ ਰਹਾਉ ॥

12ਜੋ ਜਨੁ ਰਾਤਾ ਪ੍ਰਭ ਕੈ ਰੰਗਿ ॥

13ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥

14ਜਿਸੁ ਰਸੁ ਆਇਆ ਸੋਈ ਜਾਨੈ ॥

15ਪੇਖਿ ਪੇਖਿ ਮਨ ਮਹਿ ਹੈਰਾਨੈ ॥੨॥

16ਸੋ ਸੁਖੀਆ ਸਭ ਤੇ ਊਤਮੁ ਸੋਇ ॥

17ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥

18ਸੋਈ ਨਿਹਚਲੁ ਆਵੈ ਨ ਜਾਇ ॥

19ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥੩॥

20ਤਾ ਕਉ ਕਰਹੁ ਸਗਲ ਨਮਸਕਾਰੁ ॥

21ਜਾ ਕੈ ਮਨਿ ਪੂਰਨੁ ਨਿਰੰਕਾਰੁ ॥

22ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥

23ਨਾਨਕੁ ਉਧਰੈ ਜਨ ਕੀ ਸੇਵਾ ॥੪॥੨॥

24ਪ੍ਰਭਾਤੀ ਮਹਲਾ ੫ ॥

25ਗੁਨ ਗਾਵਤ ਮਨਿ ਹੋਇ ਅਨੰਦ ॥

26ਆਠ ਪਹਰ ਸਿਮਰਉ ਭਗਵੰਤ ॥

27ਜਾ ਕੈ ਸਿਮਰਨਿ ਕਲਮਲ ਜਾਹਿ ॥

28ਤਿਸੁ ਗੁਰ ਕੀ ਹਮ ਚਰਨੀ ਪਾਹਿ ॥੧॥

29ਸੁਮਤਿ ਦੇਵਹੁ ਸੰਤ ਪਿਆਰੇ ॥

30ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ ॥

31ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥

32ਸਗਲ ਤਿਆਗਿ ਨਾਮਿ ਹਰਿ ਗੀਧਾ ॥

33ਤਿਸੁ ਗੁਰ ਕੈ ਸਦਾ ਬਲਿ ਜਾਈਐ ॥

34ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥

35ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥

36ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥

37ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥

38ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥੩॥

39ਮਹਾ ਮੁਗਧ ਤੇ ਕੀਆ ਗਿਆਨੀ ॥

40ਗੁਰ ਪੂਰੇ ਕੀ ਅਕਥ ਕਹਾਨੀ ॥

41ਪਾਰਬ੍ਰਹਮ ਨਾਨਕ ਗੁਰਦੇਵ ॥

42ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥

43ਪ੍ਰਭਾਤੀ ਮਹਲਾ ੫ ॥

44ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥

45ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥

46ਹਮ ਬਾਰਿਕ ਸਰਨਿ ਪ੍ਰਭ ਦਇਆਲ ॥

47ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ ॥

48ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥

49ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥

50ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥

51ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath